ਸ਼ਹਿਰ ‘ਚ ਇਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ‘ਆਪ’ ਦੇ ਇਕ ਮੰਨੇ-ਪ੍ਰਮੰਨੇ ਆਗੂ ਦੀ ਮੌਤ ਕਾਰਨ ਪੂਰੇ ਸ਼ਹਿਰ ‘ਚ ਸੋਗ ਦੀ ਲਹਿਰ ਫੈਲ ਗਈ ਹੈ।
ਜਾਣਕਾਰੀ ਮੁਤਾਬਕ ‘ਆਪ’ ਆਗੂ ਦੀ ਜਲੰਧਰ ‘ਚ ਅਚਾਨਕ ਮੌਤ ਹੋ ਗਈ ਹੈ। ਜਲੰਧਰ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ ਰਾਣਾ ਦੇ ਅਚਾਨਕ ਦੇਹਾਂਤ ਨਾਲ ਪਾਰਟੀ ਵਰਕਰ ਵੀ ਸਦਮੇ ਵਿੱਚ ਹਨ। ਹੰਸ ਰਾਜ ਰਾਣਾ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਹੰਸਰਾਜ ਦੀ ਮੌਤ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਵੀ ਡੂੰਘੇ ਸਦਮੇ ਵਿੱਚ ਹੈ।