ਸਿੱਖਿਆ ਵਿਭਾਗ ਨੇ ਮੈਰੀਟੋਰੀਅਸ ਸਕੂਲ ਦਾਖ਼ਲਾ 2025 ਤਹਿਤ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ ਵੱਲੋਂ ਸਕੂਲਜ਼ ਆਫ਼ ਐਮੀਨੈਂਸ (SOE) ਅਤੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ ਸਾਂਝੀਆਂ ਦਾਖ਼ਲਾ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਜਿਸ ਵਿੱਚ 9ਵੀਂ ਜਮਾਤ ਵਿੱਚ ਦਾਖ਼ਲੇ ਲਈ ਪ੍ਰੀਖਿਆ 16 ਮਾਰਚ 2025 (ਐਤਵਾਰ) ਨੂੰ ਹੋਵੇਗੀ। ਜਦੋਂ ਕਿ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਪ੍ਰੀਖਿਆ 6 ਅਪ੍ਰੈਲ 2025 (ਐਤਵਾਰ) ਨੂੰ ਹੋਵੇਗੀ।
SOE – ਮੈਰੀਟੋਰੀਅਸ ਸਕੂਲ ਦਾਖਲਾ 2025
9ਵੀਂ ਜਮਾਤ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ 24 ਜਨਵਰੀ 2025 ਤੋਂ 17 ਫਰਵਰੀ 2025 ਤੱਕ ਖੁੱਲ੍ਹੀ ਰਹੇਗੀ।
11ਵੀਂ ਜਮਾਤ ਵਿੱਚ ਦਾਖ਼ਲੇ ਲਈ ਰਜਿਸਟ੍ਰੇਸ਼ਨ 24 ਜਨਵਰੀ 2025 ਤੋਂ 27 ਫਰਵਰੀ 2025 ਤੱਕ ਕਰਵਾਈ ਜਾ ਸਕਦੀ ਹੈ।
ਔਨਲਾਈਨ ਅਰਜ਼ੀ ਫਾਰਮ ਅਧਿਕਾਰਤ ਵੈੱਬਸਾਈਟ https://schoolofeminence.pseb.ac.in ‘ਤੇ ਉਪਲਬਧ ਹੈ। ਇਸ ਤੋਂ ਇਲਾਵਾ ਉਮੀਦਵਾਰ www.ssapunjab.org, www.epunjabschool.gov.in ਅਤੇ www.pseb.ac.in ਵੈੱਬਸਾਈਟਾਂ ‘ਤੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।