ਪੰਜਾਬ ਸਰਕਾਰ ਵੱਲੋਂ ਆਈ.ਪੀ.ਐਸ. ਅਧਿਕਾਰੀ ਗੁਰਮੀਤ ਸਿੰਘ ਚੌਹਾਨ ਦਾ ਤਬਾਦਲਾ ਰੱਦ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਏ.ਆਈ.ਜੀ. ਵਜੋਂ ਤਾਇਨਾਤ ਕੀਤਾ ਜਾਵੇਗਾ। ਐਂਟੀ ਗੈਂਗਸਟਰ ਟਾਸਕ ਫੋਰਸ ਦੇ ਅਹੁਦੇ ‘ਤੇ ਬਣੇ ਰਹਿਣਗੇ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਪੱਤਰ ਅਨੁਸਾਰ, ਭੁਪਿੰਦਰ ਸਿੰਘ ਜ਼ੋਨਲ ਏ.ਆਈ.ਜੀ. ਸੀ.ਆਈ.ਡੀ. ਲੁਧਿਆਣਾ ਦੇ ਐਸ.ਐਸ.ਪੀ. ਫਿਰੋਜ਼ਪੁਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਐੱਸ.ਪੀ. ਜਾਂਚ ਫਿਰੋਜ਼ਪੁਰ ਮਨਜੀਤ ਸਿੰਘ ਨੂੰ ਰਣਧੀਰ ਕੁਮਾਰ ਦੀ ਥਾਂ ਐਸਪੀ ਨਿਯੁਕਤ ਕੀਤਾ ਗਿਆ ਹੈ। ਪੀ.ਬੀ.ਆਈ. ਕਪੂਰਥਲਾ ਤੋਂ ਐਸ.ਪੀ. ਫਿਰੋਜ਼ਪੁਰ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।