ਅਲਬਰਟਾ ਦੇ ਇਨਫਰਾਸਟ੍ਰਕਚਰ ਮੰਤਰੀ ਪੀਟਰ ਗੁਥਰੀ ਨੇ ਅਸਤੀਫਾ ਦੇ ਦਿੱਤਾ ਹੈ। ਇਹ ਫੈਸਲਾ ਅਲਬਰਟਾ ਹੈਲਥ ਸਰਵਿਸਿਜ਼ (AHS) ਦੇ ਕਾਂਟਰੈਕਟ ਦੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਦਾਅਵਿਆਂ ਦੇ ਬਾਅਦ ਲਿਆ ਗਿਆ ਹੈ। ਉਹਨਾਂ ਨੇ ਇਸ ਮਾਮਲੇ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕਈ ਗੰਭੀਰ ਖਾਮੀਆਂ ਦਿਖਾਈ ਦਿੱਤੀਆਂ ਹਨ। ਉਹਨਾਂ ਨੇ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਕਈ ਸੁਝਾਅ ਦਿੱਤੇ ਸਨ, ਜਿਵੇਂ ਕਿ ਬਿੱਲ 13 ਦੀ ਸ਼ੁਰੂਆਤ ਅਤੇ ਇੱਕ financial oversight ਕਮੇਟੀ ਦਾ ਗਠਨ, ਪਰ ਉਨ੍ਹਾਂ ਦੇ ਸਹਿਕਰਮੀਆਂ ਨੇ ਇਨ੍ਹਾਂ ਮੁੱਦਿਆਂ ‘ਤੇ ਗੰਭੀਰਤਾ ਨਾਲ ਵਿਚਾਰ ਨਹੀਂ ਕੀਤਾ। ਗੁਥਰੀ ਨੇ ਆਪਣੇ ਅਸਤੀਫੇ ਦੀ ਘੋਸ਼ਣਾ ਸੋਸ਼ਲ ਮੀਡੀਆ ‘ਤੇ ਕੀਤੀ ਅਤੇ ਕਿਹਾ ਮੈਂ ਹੁਣ ਕੌਂਸਲ ਵਿੱਚ ਇੱਕ ਨਿੱਜੀ ਮੈਂਬਰ ਵਜੋਂ ਕੰਮ ਕਰਾਂਗਾ ਅਤੇ ਸਰਕਾਰ ਨੂੰ ਜਵਾਬਦੇਹ ਠਹਿਰਾਉਣ ਲਈ ਆਪਣੀ ਆਵਾਜ਼ ਬੁਲੰਦ ਕਰਾਂਗਾ।” ਪ੍ਰੀਮੀਅਰ ਡੈਨੀਏਲ ਸਮਿਥ ਨੇ ਅਸਤੀਫਾ ਮਨਜ਼ੂਰ ਕਰ ਲਿਆ ਹੈ ਅਤੇ ਜਾਂਚ ਦਾ ਸਮਰਥਨ ਕੀਤਾ ਹੈ।
ਇਸ ਦੇ ਨਾਲ ਹੀ ਨਿਊਫਾਊਂਡਲੈਂਡ ਅਤੇ ਲੈਬਰਾਡੋਰ ਦੇ ਪ੍ਰੀਮੀਅਰ ਐਂਡਰਿਊ ਫਿਊਰੀ ਨੇ ਵੀ ਅਸਤੀਫਾ ਦੇ ਦਿੱਤਾ ਹੈ, ਐਂਡਰਿਊ ਫਿਊਰੀ ਨੇ ਨਿਊਫਾਊਂਡਲੈਂਡ ਅਤੇ ਲੈਬਰਾਡੋਰ ਦੇ ਪ੍ਰੀਮੀਅਰ ਵਜੋਂ 4.5 ਸਾਲ ਸੇਵਾ ਕਰਨ ਤੋਂ ਬਾਅਦ ਅਸਤੀਫਾ ਦਿੱਤਾ। ਉਹਨਾਂ ਨੇ ਕਿਹਾ ਕਿ ਉਹ ਆਪਣੇ ਪੁਰਾਣੇ ਪੇਸ਼ੇ, ਆਰਥੋਪੈਡਿਕ ਸਰਜਨ ਵਜੋਂ ਕੰਮ ਕਰਨਗੇ। ਉਹਨਾਂ ਨੇ ਕਿਹਾ ਕਿ ਉਨ੍ਹਾਂ ਦਾ ਇਹ ਫੈਸਲਾ ਪਰਿਵਾਰਕ ਜ਼ਿੰਮੇਵਾਰੀਆਂ ਅਤੇ ਸੂਬੇ ਦੀ ਸਥਿਰਤਾ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ। ਫਿਊਰੀ ਨੇ ਕਿਹਾ ਕਿ ਉਹ ਲਿਬਰਲ ਪਾਰਟੀ ਦਾ ਨਵਾਂ ਨੇਤਾ ਚੁਣੇ ਜਾਣ ਤੱਕ ਪ੍ਰੀਮੀਅਰ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ। ਲਿਬਰਲ ਪਾਰਟੀ ਹੁਣ ਨਵੇਂ ਨੇਤਾ
