ਪੁਲਿਸ ਸਟੇਸ਼ਨ ਫਤਿਹਗੜ੍ਹ ਚੂੜੀਆਂ ਵਿਖੇ ਤਾਇਨਾਤ ਸਬ-ਇੰਸਪੈਕਟਰ ਪਲਵਿੰਦਰ ਸਿੰਘ ਵੱਲੋਂ ਫ਼ੋਨ ‘ਤੇ ਰਿਸ਼ਵਤ ਮੰਗਣ ਦੀ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਸੀ, ਜਿਸ ਵਿੱਚ ਉਕਤ ਸਬ-ਇੰਸਪੈਕਟਰ ਇੱਕ ਕੇਸ ਨੂੰ ਨਿਪਟਾਉਣ ਲਈ ਦੋਸ਼ੀਆਂ ਤੋਂ ਰਿਸ਼ਵਤ ਮੰਗਦੇ ਹੋਏ ਅਸ਼ਲੀਲ ਭਾਸ਼ਾ ਦੀ ਵਰਤੋਂ ਕਰ ਰਿਹਾ ਸੀ। ਆਡੀਓ ਵਾਇਰਲ ਹੋਣ ਤੋਂ ਬਾਅਦ, ਪੁਲਿਸ ਵਿਭਾਗ ਹਰਕਤ ਵਿੱਚ ਆ ਗਿਆ ਅਤੇ ਉਕਤ ਸਬ-ਇੰਸਪੈਕਟਰ ਨੂੰ ਮੁਅੱਤਲ ਕਰ ਦਿੱਤਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਿਪਨ ਕੁਮਾਰ ਡੀ.ਐਸ.ਪੀ. ਫਤਿਹਗੜ੍ਹ ਚੂੜੀਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਬ-ਇੰਸਪੈਕਟਰ ਪਲਵਿੰਦਰ ਸਿੰਘ ਫਤਿਹਗੜ੍ਹ ਚੂੜੀਆਂ ਥਾਣੇ ਵਿੱਚ ਤਾਇਨਾਤ ਸੀ, ਜੋ ਕਿ ਫਤਿਹਗੜ੍ਹ ਚੂੜੀਆਂ ਥਾਣੇ ਵਿੱਚ ਦਰਜ ਕੇਸ ਨੰਬਰ 18/2025 ਦਾ ਜਾਂਚ ਅਧਿਕਾਰੀ ਸੀ, ਜਿਸ ਵਿੱਚ ਉਕਤ ਸਬ-ਇੰਸਪੈਕਟਰ ਮਾਮਲੇ ਨੂੰ ਸੁਲਝਾਉਣ ਲਈ ਕਥਿਤ ਮੁਲਜ਼ਮਾਂ ਤੋਂ ਫੋਨ ‘ਤੇ ਪੈਸੇ ਦੀ ਮੰਗ ਕਰ ਰਿਹਾ ਸੀ, ਜਿਸਦੀ ਆਡੀਓ ਵਾਇਰਲ ਹੋਣ ਤੋਂ ਬਾਅਦ, ਪੁਲਿਸ ਨੇ ਤੁਰੰਤ ਉਕਤ ਸਬ-ਇੰਸਪੈਕਟਰ ਨੂੰ ਮੁਅੱਤਲ ਕਰ ਦਿੱਤਾ ਅਤੇ ਉਸ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ।