Skip to main content

BTV BROADCASTING

ਵਿਜੀਲੈਂਸ ਬਿਊਰੋ ਨੇ ਸਾਬਕਾ ਕਾਨੂੰਗੋ ਨੂੰ ਰਿਸ਼ਵਤ ਲੈਦੇ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਸਾਬਕਾ ਕਾਨੂੰਗੋ ਨੂੰ ਰਿਸ਼ਵਤ ਲੈਦੇ ਕੀਤਾ ਕਾਬੂ

ਚੰਡੀਗੜ੍ਹ: ਪੰਜਾਬ ਵਿੱਚ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਵਿੱਚ ਗਿਫਤਾਰ ਕਰ ਲਿਆ ਹੈ।

ਇਸ ਗ੍ਰਿਫਤਾਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਵਿਰੁੱਧ ਇਹ ਮਾਮਲਾ ਤਹਿਸੀਲ ਨਵਾਂਸ਼ਹਿਰ ਦੇ ਪਿੰਡ ਛੋਕਰਾ ਦੇ ਵਸਨੀਕ ਹਰਮੇਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤਦੇ ਤਹਿਤ ਦਰਜ ਕੀਤਾ ਗਿਆ ਹੈ।

Related Articles

Leave a Reply