Skip to main content

BTV BROADCASTING

ਰਾਜ ਲਾਲੀ ਗਿੱਲ ਹੋਣਗੇ ਪੰਜਾਬ ਮਹਿਲਾ ਕਮਿਸ਼ਨ ਦੇ ਨਵੇਂ ਚੇਅਰਪਰਸਨ

ਰਾਜ ਲਾਲੀ ਗਿੱਲ ਹੋਣਗੇ ਪੰਜਾਬ ਮਹਿਲਾ ਕਮਿਸ਼ਨ ਦੇ ਨਵੇਂ ਚੇਅਰਪਰਸਨ

15 ਮਾਰਚ 2024: ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦਿਆਂ ਰਾਜ ਲਾਲੀ ਗਿੱਲ ਨੂੰ ਪੰਜਾਬ ਮਹਿਲਾ ਕਮਿਸ਼ਨ ਦੇ ਨਵੇਂ ਚੇਅਰਪਰਸਨ ਲਗਾਇਆ ਹੈ। ਮਨੀਸ਼ਾ ਗੁਲਾਟੀ ਦੀ ਥਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਰਾਜ ਲਾਲੀ ਗਿੱਲ ਦੀ ਨਿਯੁਕਤੀ ਕੀਤੀ ਹੈ। ਦੱਸ ਦੇਈਏ ਕਿ ਰਾਜ ਲਾਲੀ ਗਿੱਲ ਆਮ ਆਦਮੀ ਪਾਰਟੀ ਦੀ ਸਥਾਪਨਾ ਤੋਂ ਹੀ ਪਾਰਟੀ ਨਾਲ ਜੁੜੇ ਹੋਏ ਹਨ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਚੇਅਰਪਰਸਨ ਦੀ ਨਿਯੁਕਤੀ ਐਕਟ ਦੀ ਧਾਰਾ-4 ਵਿੱਚ ਸ਼ਾਮਲ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਲਾਗੂ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ 14 ਮਾਰਚ 2024 ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿਤੀ ਗਈ ਹੈ।

Related Articles

Leave a Reply