Skip to main content

BTV BROADCASTING

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ

16 ਮਾਰਚ 2024: ਕੈਨੇਡਾ ’ਚ ਹੋਏ ਇੱਕ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਇਹ ਨੌਜਵਾਨ 3 ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਹੁਣ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਵਰਕ ਪਰਮਿਟ ’ਤੇ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਬਰਨਾਲਾ ਦੇ ਭਦੌੜ ਇਲਾਕੇ ਦੇ ਰਹਿਣ ਵਾਲੇ ਸੁਖਚੈਨ ਸਿੰਘ ਵਜੋਂ ਹੋਈ ਹੈ।

ਸੁਖਚੈਨ ਜਦ ਆਪਣੀ ਕਾਰ ਵਿਚ ਕੈਲੋਨਾ ਤੋਂ ਸਰੀ ਸ਼ਹਿਰ ਵੱਲ ਆ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਜਿਸ ਕਾਰਨ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦੇ ਹੀ ਘਰ ਵਿੱਚ ਸੋਗ ਦਾ ਮਾਹੌਲ ਪੈਦਾ ਹੋ ਗਿਆ। ਮ੍ਰਿਤਕ ਆਪਣੇ ਪਿੱਛੇ ਇੱਕ ਭਰਾ, ਦੋ ਭੈਣਾਂ ਅਤੇ ਮਾਤਾ-ਪਿਤਾ ਛੱਡ ਗਿਆ ਹੈ।

Related Articles

Leave a Reply