29 ਅਕਤੂਬਰ 2024: ਆਮ ਆਦਮੀ ਪਾਰਟੀ ਇਕ ਵਾਰ ਫਿਰ ਤੋਂ ਸਖ਼ਤ ਵਿਹਾਰ ਅਪਣਾਉਂਦੀ ਹੋਈ ਨਜ਼ਰ ਆ ਰਹੀ ਹੈ, ਦੱਸ ਦੇਈਏ ਕਿ ਪਾਰਟੀ ਨੇ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ| ਉਥੇ ਦੱਸ ਦੇਈਏ ਕਿ ਪਾਰਟੀ ਦਾ ਕਹਿਣਾ ਹੈ ਕਿ ਬਾਠ ਪਾਰਟੀ ਦੇ ਖਿਲਾਫ ਬਿਆਨਬਾਜ਼ੀ ਕਰਦੇ ਹੋਏ ਨਜ਼ਰ ਆਏ ਹਨ, ਇਸ ਨਾਲ ਪਾਰਟੀ ਦੇ ਅਕਸ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ| ਦਰਅਸਲ ਗੁਰਦੀਪ ਬਾਠ ਟਿਕਟ ਨਾ ਮਿਲਣ ਤੋਂ ਪਾਰਟੀ ਤੋਂ ਨਾਰਾਜ਼ ਸਨ|