ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਮੰਤਰੀ ਸੌਰਭ ਭਾਰਦਵਾਜ, ਗੋਪਾਲ ਰਾਏ ਅਤੇ ਦਿੱਲੀ ਅਤੇ ਪੰਜਾਬ ਦੇ ਸਾਰੇ ਮੰਤਰੀਆਂ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ।
ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਮੰਤਰੀ ਸੌਰਭ ਭਾਰਦਵਾਜ, ਗੋਪਾਲ ਰਾਏ ਅਤੇ ਦਿੱਲੀ ਅਤੇ ਪੰਜਾਬ ਦੇ ਸਾਰੇ ਮੰਤਰੀਆਂ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਅਤੇ ‘ਆਪ’ ਸੰਸਦ ਮੈਂਬਰ ਸੰਜੇ ਸਿੰਘ, ਹਰਭਜਨ ਸਿੰਘ, ਮੀਤ ਹੇਅਰ
ਦੇ ਨਾਂ
ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਦਲੀਪ ਪਾਂਡੇ, ਰਾਮਨਿਵਾਸ ਗੋਇਲ, ਗੁਲਾਬ ਸਿੰਘ ਅਤੇ ਰਿਤੂਰਾਜ ਗੋਵਿੰਦ ਦੇ ਨਾਂ ਵੀ ‘ਆਪ’ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹਨ, ਜਿਨ੍ਹਾਂ ਨੂੰ ਪਾਰਟੀ ਨੇ ਇਸ ਵਾਰ ਟਿਕਟਾਂ ਨਹੀਂ ਦਿੱਤੀਆਂ ਹਨ।