ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬਟਾਲਾ ‘ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ, ਜਿਸ ‘ਚ ਜਵਾਬੀ ਕਾਰਵਾਈ ‘ਚ ਬਦਮਾਸ਼ ਜ਼ਖਮੀ ਹੋ ਗਿਆ ਹੈ। ਜ਼ਖਮੀ ਅਪਰਾਧੀ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਨਾਕਾਬੰਦੀ ਦੌਰਾਨ ਦੋ ਬਾਈਕ ਸਵਾਰ ਬਦਮਾਸ਼ਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਬਦਮਾਸ਼ਾਂ ਨੇ ਪੁਲਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਜਵਾਬੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁਠਭੇੜ ਦੌਰਾਨ ਦੋਸ਼ੀ ਰਣਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਘਟਨਾ ਦੌਰਾਨ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ ਹੈ। ਜੋ ਕਿ ਇਲਾਜ ਅਧੀਨ ਹੈ
ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਬਟਾਲਾ ‘ਚ ਇਕ ਵਪਾਰੀ ਦੇ ਘਰ ‘ਤੇ ਗ੍ਰਨੇਡ ਹਮਲਾ ਹੋਇਆ ਸੀ, ਜਿਸ ਤੋਂ ਬਾਅਦ ਪੁਲਸ ਨੇ ਹਰ ਪਾਸੇ ਨਾਕਾਬੰਦੀ ਕਰ ਦਿੱਤੀ ਹੈ, ਇਸ ਦੌਰਾਨ ਪੁਲਸ ਨਾਲ ਮੁੱਠਭੇੜ ਵੀ ਹੋਈ ਸੀ ਦੇ ਸ਼ਰਾਰਤੀ ਅਨਸਰਾਂ ਦੇ ਮਾਰੇ ਜਾਣ ਦੀ ਸੂਚਨਾ ਹੈ।