BTV Canada Official

Watch Live

Breaking: ਬਾਊਂਸਰ ਨੂੰ ਮਾਰਨ ਵਾਲੇ ਗੈਂਗਸਟਰਾਂ ਦਾ ਐਨਕਾਊਂਟਰ

Breaking: ਬਾਊਂਸਰ ਨੂੰ ਮਾਰਨ ਵਾਲੇ ਗੈਂਗਸਟਰਾਂ ਦਾ ਐਨਕਾਊਂਟਰ

ਮੋਹਾਲੀ ‘ਚ ਸਪੈਸ਼ਲ ਸੈੱਲ ਦੀ ਟੀਮ ਅਤੇ ਗੈਂਗਸਟਰ ਵਿਚਾਲੇ ਮੁੱਠਭੇੜ ਦੀ ਵੱਡੀ ਖਬਰ ਸਾਹਮਣੇ ਆਈ ਹੈ। ਮੋਹਾਲੀ ਦੇ ਨਿਊ ਮੁੱਲਾਂਪੁਰ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਦੌਰਾਨ ਗੈਂਗਸਟਰਾਂ ਦੀ ਲੱਤ ‘ਚ ਗੋਲੀ ਲੱਗੀ ਅਤੇ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। 

ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਮੁਲਜ਼ਮਾਂ ਨੇ ਕੁਝ ਦਿਨ ਪਹਿਲਾਂ ਬਾਊਂਸਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਨਿਊ ਮੁੱਲਾਂਪੁਰ ਨੇੜੇ ਸਾਈਕਲ ’ਤੇ ਜਾ ਰਹੇ ਸਨ। ਇਸ ਦੌਰਾਨ ਪੁਲਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ‘ਤੇ ਗੈਂਗਸਟਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਪੁਲਿਸ ਨੇ ਵੀ ਜਵਾਬੀ ਗੋਲੀਬਾਰੀ ਕੀਤੀ, ਜਿਸ ਵਿੱਚ ਦੋਵੇਂ ਗੈਂਗਸਟਰਾਂ ਦੀਆਂ ਲੱਤਾਂ ਵਿੱਚ ਗੋਲੀ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਜਿਸ ਥਾਂ ‘ਤੇ ਮੁਕਾਬਲਾ ਹੋਇਆ, ਉਹ ਪੂਰਾ ਇਲਾਕਾ ਖਾਲੀ ਹੈ।

Related Articles

Leave a Reply