ਕੈਲਗਰੀ ਨੋਰਥਵੈਸਟ ਵਿੱਚ ਬੀਤੀ ਰਾਤ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ। ਪੁਲਿਸ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਰਾਤ 11 ਵਜੇ ਦੇ ਕਰੀਬ ਪੁਲਿਸ ਅਤੇ ਈਐਮਐਸ ਨੂੰ ਹੈਂਡਨ ਡ੍ਰਾਈਵ ਨੇੜੇ ਹਾਰਟਫਰਡ ਰੋਡ ਤੇ ਗੋਲੀਬਾਰੀ ਦੀ ਘਟਨਾ ਲਈ ਬੁਲਾਇਆ ਗਿਆ। ਜਿਥੇ ਹਾਈਵੁੱਡ ਦੇ ਉੱਤਰ-ਪੱਛਮੀ ਭਾਈਚਾਰੇ ਵਿੱਚ ਹੋਈ ਗੋਲੀਬਾਰੀ ਤੋਂ ਬਾਅਦ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਪੁਲਿਸ ਮੁਤਾਬਕ ਜਦੋਂ ਉਹ ਘਟਨਾ ਸਥਾਨ ਤੇ ਪਹੁੰਚੇ ਤਾਂ ਉਨ੍ਹਾਂ ਨੂੰ ਇੱਕ ਵਿਅਕਤੀ ਜ਼ਮੀਨ ਤੇ ਪਿਆ ਮਿਲਿਆ ਜਿਸ ਨੂੰ ਗੋਲੀ ਲੱਗੀ ਹੋਈ ਸੀ। ਜਿਸ ਤੋਂ ਬਾਅਦ ਗੰਭੀਰ ਹਾਲਤ ਵਿੱਚ ਉਸ ਨੂੰ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਹੁਣ ਪੀੜਤ ਵਿਅਕਤੀ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਚ ਜਾਂਚ ਜਾਰੀ ਹੈ ਅਤੇ ਫਿਲਹਾਰ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਉਥੇ ਹੀ ਇਸ ਘਟਨਾ ਨੂੰ ਲੈ ਕੇ ਪੁਲਿਸ ਦਾ ਮੰਨਣਾ ਹੈ ਕਿ ਇਹ ਇੱਕ ਟਾਰਗੇਟੇਡ ਇਨਸੀਡੈਂਟ ਸੀ ਜਿਸ ਨਾਲ ਬਾਕੀ ਲੋਕਾਂ ਨੂੰ ਕੋਈ ਖਤਰਾ ਨਹੀਂ ਹੈ।