ਚੰਡੀਗੜ੍ਹ ਤੋਂ ਕੇਂਦਰੀ ਬਿਊਰੋ ਇਨਵੈਸਟੀਗੇਸ਼ਨ (ਸੀਬੀਆਈ) ਦੀ ਟੀਮ ਤਲਾਸ਼ੀ ਲਈ ਪੰਜਾਬ ਦੇ ਪਾਸਪੋਰਟ ਜਲੰਧਰ ਦੇ ਖੇਤਰੀ ਦਫਤਰ ਪਹੁੰਚੀ। ਸੀਬੀਆਈ ਦੀਆਂ ਟੀਮਾਂ ਸਵੇਰੇ ਹੀ ਚੰਡੀਗੜ੍ਹ ਤੋਂ ਜਲੰਧਰ ਪਹੁੰਚ ਗਈਆਂ ਸਨ।ਸੀਬੀਆਈ ਨੇ ਪਾਸਪੋਰਟ ਜਾਰੀ ਕਰਨ ਨਾਲ ਸਬੰਧਤ ਰਿਸ਼ਵਤ ਦੇ ਮਾਮਲੇ ਵਿੱਚ ਜਲੰਧਰ ਖੇਤਰੀ ਪਾਸਪੋਰਟ ਦਫ਼ਤਰ ਦੇ ਤਿੰਨ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਖੇਤਰੀ ਪਾਸਪੋਰਟ ਅਫ਼ਸਰ (ਆਰਪੀਓ) ਅਤੇ ਦੋ ਸਹਾਇਕ ਪਾਸਪੋਰਟ ਅਫ਼ਸਰ (ਏਪੀਓ) ਸ਼ਾਮਲ ਹਨ। ਮੁਲਜ਼ਮਾਂ ਦੇ ਰਿਹਾਇਸ਼ੀ ਅਤੇ ਦਫ਼ਤਰ ਦੀ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਕੋਲੋਂ ਕਰੀਬ 20 ਲੱਖ ਰੁਪਏ ਦੀ ਨਕਦੀ ਅਤੇ ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਕੀਤੇ ਗਏ ਹਨ। ਜਾਂਚ ਜਾਰੀ ਹੈ।
