ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਤਵਾਰ ਨੂੰ ਚੰਡੀਗੜ੍ਹ ‘ਚ ਇਕ ਸਮਾਗਮ ਦੌਰਾਨ ਪੈਰਿਸ ਓਲੰਪਿਕ 2024 (Paris Olympics 2024) ‘ਚ ਦੇਸ਼ ਦਾ ਮਾਣ ਵਧਾਉਣ ਵਾਲੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਸੀਐੱਮ ਮਾਨ ਨੇ ਓਲੰਪਿਕ ‘ਚ ਹਿੱਸਾ ਲੈ ਕੇ ਪਰਤੇ ਪੰਜਾਬੀ ਖਿਡਾਰੀਆਂ (Punjab Players) ਨੂੰ 9.35 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਅੱਠ ਹਾਕੀ ਖਿਡਾਰੀਆਂ ਨੂੰ ਇੱਕ-ਇਕ ਕਰੋੜ ਰੁਪਏ ਅਤੇ ਓਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ 11 ਹੋਰ ਖਿਡਾਰੀਆਂ ਨੂੰ 15-15 ਲੱਖ ਰੁਪਏ ਦੇ ਚੈੱਕ ਦਿੱਤੇ।
