ਦਿੱਲੀ ਵਿੱਚ MPox ਦਾ ਇੱਕ ਸ਼ੱਕੀ ਮਾਮਲਾ ਸਾਹਮਣੇ ਆਉਣ ਤੋਂ ਬਾਅਦ, ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਹ ਐਡਵਾਈਜ਼ਰੀ ਕੇਂਦਰੀ ਸਿਹਤ ਸਕੱਤਰ ਅਪੂਰਵ ਚੰਦਰਾ ਨੇ ਜਾਰੀ ਕੀਤੀ ਹੈ। ਏਅਰਪੋਰਟ ‘ਤੇ ਵੀ ਚੌਕਸੀ ਵਧਾਈ ਜਾਵੇਗੀ। ਜੇਕਰ ਕੋਈ ਸ਼ੱਕੀ ਮਰੀਜ਼ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਤੁਰੰਤ ਜਾਂਚ ਕੀਤੀ ਜਾਵੇਗੀ।