ਕੱਲ ਯਾਨੀ 17 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 73ਵਾਂ ਜਨਮ ਦਿਨ ਹੈ। ਇਸ ਖਾਸ ਮੌਕੇ ਨੂੰ ਖਾਸ ਤਰੀਕੇ ਨਾਲ ਮਨਾਉਣ ਲਈ ਕਈ ਖਾਸ ਪ੍ਰਬੰਧ ਕੀਤੇ ਗਏ ਹਨ। PM ਮੋਦੀ ਦੇ ਜਨਮ ਦਿਨ ਦੇ ਮੌਕੇ ‘ਤੇ ਸੂਰਤ ਸ਼ਹਿਰ ‘ਚ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਇਸ ਦਿਨ ਸੂਰਤ ‘ਚ ਆਟੋ ਰਾਈਡ ਮੁਫਤ ‘ਚ ਉਪਲੱਬਧ ਕਰਵਾਈ ਜਾਵੇਗੀ, ਜਿਸ ਨਾਲ ਲੋਕਾਂ ਨੂੰ ਯਾਤਰਾ ਦੀ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਸ਼ਾਪਿੰਗ ਅਤੇ ਹੋਟਲ ਦੇ ਬਿੱਲਾਂ ‘ਤੇ ਵੀ ਭਾਰੀ ਛੋਟ ਦਿੱਤੀ ਜਾ ਰਹੀ ਹੈ, ਤਾਂ ਜੋ ਲੋਕ ਖਰੀਦਦਾਰੀ ਅਤੇ ਠਹਿਰਣ ਦਾ ਫਾਇਦਾ ਉਠਾ ਸਕਣ। ਇਨ੍ਹਾਂ ਸਾਰੀਆਂ ਵਿਸ਼ੇਸ਼ ਸਹੂਲਤਾਂ ਦੇ ਨਾਲ ਸੂਰਤ ਸ਼ਹਿਰ ਵਿੱਚ ਪੀਐਮ ਮੋਦੀ ਦੇ ਜਨਮ ਦਿਨ ਨੂੰ ਧੂਮਧਾਮ ਨਾਲ ਮਨਾਉਣ ਦੀ ਯੋਜਨਾ ਬਣਾਈ ਗਈ ਹੈ।
