30 ਅਕਤੂਬਰ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਗਾਤਾਰ ਦੌਰੇ ਜਾਰੀ ਹਨ, ਦੱਸ ਦੇਈਏ ਕਿ ਹੁਣ PM 30-31 ਅਕਤੂਬਰ ਨੂੰ ਆਪਣੇ ਗ੍ਰਹਿ ਰਾਜ ਗੁਜਰਾਤ ਦੇ ਦੌਰੇ ‘ਤੇ ਹੋਣਗੇ। ਇਸ ਦੌਰੇ ਦੌਰਾਨ ਉਹ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਵਿੱਚ ਹਿੱਸਾ ਵੀ ਲੈਣਗੇ ਅਤੇ ਸੂਬੇ ਨੂੰ 280 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ ਦਾ ਤੋਹਫ਼ਾ ਵੀ ਦੇਣਗੇ। ਦੱਸ ਦੇਈਏ ਕਿ ਇਹ ਜਾਣਕਾਰੀ ਪੀਐਮਓ ਦੇ ਵੱਲੋਂ ਦਿੱਤੀ ਗਈ ਹੈ|
