ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਆਪਣੇ ਤਿੰਨ ਦਿਨਾਂ ਅਮਰੀਕਾ ਦੌਰੇ ‘ਤੇ ਰਵਾਨਾ ਹੋ ਗਏ। ਇਸ ਦੌਰੇ ਦੌਰਾਨ ਉਹ ਸਾਲਾਨਾ ‘ਕਵਾਡ’ ਸੰਮੇਲਨ ‘ਚ ਸ਼ਿਰਕਤ ਕਰਨਗੇ ਅਤੇ ਸੰਯੁਕਤ ਰਾਸ਼ਟਰ ਮਹਾਸਭਾ ‘ਚ ‘ਸਮਿਟ ਆਫ ਦਾ ਫਿਊਚਰ’ ਨੂੰ ਸੰਬੋਧਨ ਕਰਨਗੇ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਉਨ੍ਹਾਂ ਦੇ ਦੌਰੇ ਦੀ ਜਾਣਕਾਰੀ ਦਿੱਤੀ ਸੀ।
