SANGAT – BTV BROADCASTING

ਐਡਮਿੰਟਨ ‘ਚ ਕਰਵਾਏ ਗਏ 24ਵੇਂ ਸਲਾਨਾ ਵਿਸਾਖੀ ਨਗਰ ਕੀਰਤਨ ਵੱਡੀ ਸੰਖਿਆ ‘ਚ ਪਹੁੰਚੀ ਸੰਗਤ
ਐਡਮਿੰਟਨ: ਐਡਮਿੰਟਨ ‘ਚ ਕਰਵਾਏ ਗਏ 24ਵੇਂ ਸਲਾਨਾ ਵਿਸਾਖੀ ਨਗਰ ਕੀਰਤਨ ‘ਚ ਬਾਰਿਸ਼ ਦੇ ਬਾਵਜੂਦ ਵੱਡੀ ਸੰਖਿਆ ਵਿਚ ਸੰਗਤ ਨੇ ਹਾਜ਼ਰੀ ਭਰੀ। ਇਸ ਵਾਰ ਨਗਰ ਕੀਰਤਨ ਗੁਰਦੁਆਰਾ ਮਿਲਵੁੱਡਸ ਤੋਂ ਆਰੰਭ ਹੋਇਆ। ਜਿਉਂ- ਜਿਉਂ ਨਗਰ ਕੀਰਤਨ ਅੱਗੇ ਵਧਦਾ ਗਿਆ ਤਿਵੇਂ ਤਿਵੇਂ ਸੰਗਤ ਦੀ ਗਿਣਤੀ ਵਧਦੀ ਗਈ। ਪਾਲਕੀ ਸਾਹਿਬ ਦੇ ਅੱਗੇ ਗੱਤਕੇ ਦੇ ਜੌਹਰੀ ਜੌਹਰ ਦਿਖਾ ਰਹੇ ਸਨ। ਇਸ ਨਗਰ ਕੀਰਤਨ ‘ਚ ਸੰਗਤ ਵਿਚ ਨਾ ਕੇਵਲ ਐਡਮਿੰਟਨ ਦੀ ਸੰਗਤ ਸ਼ਾਮਲ ਸੀ ਸਗੋਂ ਟੋਰਾਂਟੋ, ਬੀ ਸੀ, ਕੈਲਗਰੀ ਤੇ ਕੈਨੇਡਾ ਦੇ ਹੋਰ ਸ਼ਹਿਰਾਂ ਤੋਂ ਇਲਾਵਾ ਪੰਜਾਬ ਤੋਂ ਵੀ ਕਾਫੀ ਸੰਗਤ ਸ਼ਾਮਲ ਹੋਈ। ਸੰਗਤ ‘ਚ ਕੇਸਰੀ ਰੰਗ ‘ਚ ਦਸਤਾਰਾਂ ਬੰਨ੍ਹ ਕੇ ਸਜੇ ਹੋਏ ਆਦਮੀਆਂ ਤੇ ਔਰਤਾਂ ਨੂੰ ਦੇਖ ਕੇ ਇੰਜ ਮਹਿਸੂਸ ਹੋ ਰਿਹਾ ਸੀ ਕਿ ਜਿਵੇਂ ਪੂਰਾ ਐਡਮਿੰਟਨ ਖਾਲਸਾਈ ਰੰਗ ਵਿਚ ਰੰਗਿਆ ਗਿਆ ਹੋਵੇ। ਦੁਪਹਿਰ 12 ਵਜੇ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਬਾਅਦ ਦੁਪਹਿਰ ਪੌਣੇ 2 ਵਜੇ ਟੀ. ਡੀ. ਬੇਕਰ ਸਕੂਲ ਦੇ ਗਰਾਉਂਡ ਵਿਖੇ ਪਹੁੰਚਿਆ ਜਿਥੇ ਬਹੁਤ ਵੱਡੀ ਸਟੰਜ ਸਜਾਈ ਗਈ ਸੀ। ਖਾਸ ਗੱਲ ਇਹ ਹੈ ਕਿ ਸਟੇਜ ਤੋਂ ਕੇਵਲ ਧਾਰਮਿਕ ਪ੍ਰੋਗਰਾਮ ਹੀ ਪੇਸ਼ ਕੀਤਾ ਗਿਆ ਕਿਸੇ ਵੀ ਸਿਆਸੀ ਨੇਤਾ ਨੂੰ ਸਟੇਜ ‘ਤੇ ਸਿਆਸੀ ਤਕਰੀਰ ਦੇਣ ਦੀ ਮਨਾਹੀ ਸੀ। ਸਕੂਲ ਦੀ ਗਰਾਉਂਡ ‘ਚ ਵੱਖ- ਵੱਖ ਕਿਸਮਾਂ ਦੇ 70 ਸਟਾਲ ਸੰਗਤ ਵੱਲੋਂ ਲਗਾਏ ਗਏ ਸਨ ਜਿਸ ਵਿਚ ਸ਼ਰਧਾ ਨਾਲ ਸੰਗਤ ਨੂੰ ਭੋਜਨ ਤੇ ਹੋਰ ਆਈਟਮਜ਼ ਵੀ ਵਰਤਾਈਆਂ ਗਈਆਂ। ਸੰਗਤ ਵਿਚ ਅਨੁਸ਼ਾਸਨ ਨੂੰ ਬਰਕਰਾਰ ਰੱਖਣ ਲਈ ਪੁਲਿਸ ਤੇ ਹੋਰ ਵਲੰਟੀਅਰ ਤਾਇਨਾਤ ਕੀਤੇ ਗਏ ਸਨ। ਕਿਸੇ ਵੀ ਅਣਸੁਖਾਵੀ ਘਟਨਾ ਨਾਲ ਨਜਿੱਠਣ ਲਈ ਫਸਟ ਏਡ ਦਾ ਪੂਰਾ ਇੰਤਜ਼ਾਮ ਕੀਤਾ ਗਿਆ ਸੀ। ਇਸ ਨਗਰ ਕੀਰਤਨ ਦੌਰਾਨ ਸੰਗਤ ਵੱਲੋਂ ਖਾਲਿਸਤਾਨ ਦੇ ਝੰਡੇ ਵੀ ਫੜ੍ਹੇ ਹੋਏ ਸਨ ਤੇ ਖਾਲਿਸਤਾਨੀ ਪੱਖੀ ਨਾਅਰਿਆਂ ਦੀ ਗੂੰਜ ਸੁਣਾਈ ਦੇ ਰਹੀ ਸੀ। ਭਾਰਤ ਸਰਕਾਰ ਨੂੰ ਹਰਪ੍ਰੀਤ ਸਿੰਘ ਨਿੱਝਰ ਦੇ ਕਤਲ ਦੇ ਸੰਬੰਧ ‘ਚ ਦੋਸ਼ੀ ਠਹਿਰਾਉਣ ਦੇ ਨਾਅਰੇ ਵੀ ਲਿਖੇ ਹੋਏ ਸਨ।ਇਸ ਦੌਰਾਨ ਭਾਰਤ ਵਿਰੋਧੀ ਨਾਅਰੇਬਾਜ਼ੀ ਵੀ ਕੀਤੀ ਗਈ। ਟੀ. ਡੀ ਬੇਕਰ ਦੀ ਗਰਾਉਂਡ ਤੋਂ ਬਾਅਦ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਲਈ ਰਵਾਨਾ ਹੋਇਆ ਜਿਥੇ ਪਹੁੰਚ ਕੇ ਇਹ ਨਗਰ ਕੀਰਤਨ ਸਫ਼ਲਤਾ ਪੂਰਵਕ ਸਮਾਪਤ ਹੋ ਗਿਆ।

ਮਾਤਾ ਨੈਣਾ ਦੇਵੀ ਤੋਂ ਪਰਤ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 2 ਦੀ ਮੌਤ
16 APRIL 2024: ਰੂਪਨਗਰ-ਸ਼੍ਰੀ ਚਮਕੌਰ ਸਾਹਿਬ ਰੋਡ ‘ਤੇ ਇਕ ਮਹਿੰਦਰਾ ਪਿਕਅੱਪ ਗੱਡੀ ਅਤੇ ਟਾਟਾ 407 ਟੈਂਪੂ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 35 ਦੇ ਕਰੀਬ ਜ਼ਖਮੀ ਹੋ ਗਏ। ਇਸ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਸਥਾਨਕ ਸਰਕਾਰੀ ਹਸਪਤਾਲ ‘ਚ ਲਿਆਂਦਾ ਗਿਆ, ਜਿੱਥੇ 5 ਗੰਭੀਰ ਲੋਕਾਂ ਨੂੰ ਪੀ.ਜੀ.ਆਈ. ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਜਦਕਿ ਬਾਕੀਆਂ ਦਾ ਇਲਾਜ ਚੱਲ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਪਿਕਅੱਪ ਗੱਡੀ ਵਿੱਚ ਸਵਾਰ ਵਿਅਕਤੀ ਇੱਕ ਭੱਠੇ ’ਤੇ ਕੰਮ ਕਰਦੇ ਹਨ ਅਤੇ ਸ੍ਰੀ ਖੁਰਾਲਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ ਜਦੋਂ ਇਹ ਦਰਦਨਾਕ ਹਾਦਸਾ ਵਾਪਰਿਆ। ਇਸ ਸਬੰਧੀ ਸਿਵਲ ਹਸਪਤਾਲ ਰੂਪਨਗਰ ਦੇ ਐਸਐਮਓ ਤਰਸੇਮ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਦਾ ਇਲਾਜ ਸੁਚੱਜੇ ਢੰਗ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਡੀ.ਐਸ.ਪੀ. ਹਰਪਿੰਦਰ ਕੌਰ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕਾਂ ਦੀ ਪਛਾਣ ਅਤੇ ਜ਼ਖ਼ਮੀਆਂ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਸੀ।